BREAKING NEWS
Search

ਚਾਵਾਂ ਨਾਲ ਰੱਖੜੀ ਬੰਨ ਕੇ ਆ ਰਹੇ ਪ੍ਰੀਵਾਰ ਦੇ 6 ਜੀਆਂ ਦੀ ਹੋਈ ਭਿਆਨਕ ਹਾਦਸੇ ਚ ਮੌਤ – ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਬੀਤੇ ਕੱਲ ਜਿਥੇ ਰੱਖੜੀ ਦੇ ਤਿਉਹਾਰ ਨੂੰ ਪੂਰੇ ਦੇਸ਼ ਅੰਦਰ ਲੋਕਾਂ ਵੱਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਉਥੇ ਹੀ ਬਹੁਤ ਸਾਰੇ ਪਰਵਾਰ ਇਨ੍ਹਾਂ ਖ਼ੁਸ਼ੀਆਂ ਨੂੰ ਸਾਂਝੀਆਂ ਕਰਨ ਵਾਸਤੇ ਇੱਕ ਦੂਸਰੇ ਦੇ ਘਰ ਪਹੁੰਚ ਰਹੇ ਸਨ। ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਇਸ ਦਿਨ ਦਾ ਖੁਸ਼ੀ-ਖੁਸ਼ੀ ਇੰਤਜ਼ਾਰ ਕੀਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਦੀਆਂ ਧੀਆਂ ਇਸ ਦਿਨ ਨੂੰ ਮਨਾ ਸਕਣ, ਉਥੇ ਹੀ ਲੋਕਾਂ ਵੱਲੋਂ ਆਪਣੇ ਵਾਹਨ ਉੱਪਰ ਹੀ ਸਫਰ ਕੀਤਾ ਜਾਂਦਾ ਹੈ ਤਾਂ ਜੋ ਜਲਦੀ ਹੀ ਉਹ ਆਪਣੇ ਘਰ ਵਾਪਸ ਆ ਸਕਦੇ ਹਨ । ਪਰ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਸ ਨਾਲ ਕਈ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ।

ਹੁਣ ਬੀਤੇ ਕੱਲ੍ਹ ਰੱਖੜੀ ਬੰਨ੍ਹ ਕੇ ਵਾਪਸ ਆ ਰਹੇ ਪਰਿਵਾਰ ਦੇ 6 ਜੀਆਂ ਦੀ ਭਿਆਨਕ ਹਾਦਸੇ ਵਿਚ ਮੌਤ ਹੋਣ ਕਾਰਨ ਖ਼ੁਸ਼ੀਆਂ ਗਮੀਆਂ ਵਿਚ ਤਬਦੀਲ ਹੋ ਗਈਆਂ ਹਨ ਅਤੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗੁਜਰਾਤ ਤੋਂ ਸਾਹਮਣੇ ਆਇਆ ਹੈ ਜਿਥੇ ਅਨੰਦ ਜਿਲ੍ਹੇ ਦੇ ਵਿਚ ਪਿੰਡ ਡਾਲੀ ਦੇ ਨਜ਼ਦੀਕ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਛੇ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰੱਖੜੀ ਬੰਨ੍ਹ ਕੇ ਵਾਪਸ ਪਰਤ ਰਹੀ ਇੱਕ ਪਰਿਵਾਰ ਦੇ ਮੈਂਬਰ ਇਸ ਹਾਦਸੇ ਦਾ ਸ਼ਿਕਾਰ ਹੋਏ ਹਨ।

ਦੱਸਿਆ ਗਿਆ ਹੈ ਕਿ ਕਾਰ, ਆਟੋ ਅਤੇ ਇਕ ਬਾਈਕ ਦੀ ਆਪਸ ਵਿੱਚ ਹੋਈ ਟੱਕਰ ਦੇ ਕਾਰਨ ਆਟੋ ਆਟੋ ਵਿਚ ਸਵਾਰ ਚਾਰ ਅਤੇ ਬਾਈਕ ਸਵਾਰ ਦੋ ਲੋਕਾਂ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਹੈ। ਉਥੇ ਹੀ ਕਾਰ ਸਵਾਰ ਇਸ ਹਾਦਸੇ ਵਿੱਚ ਜ਼ਖ਼ਮੀ ਹੋਇਆ ਹੈ ਜੋ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

ਇਹ ਘਟਨਾ ਵੀਰਵਾਰ ਸ਼ਾਮ ਨੂੰ ਸੱਤ ਵਜੇ ਦੇ ਕਰੀਬ ਵਾਪਰੀ ਹੈ ਜਿੱਥੇ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜਿਆ ਗਿਆ ਹੈ ਅਤੇ ਕਾਰ ਚਾਲਕ ਇਕ ਕਾਂਗਰਸੀ ਵਿਧਾਇਕ ਦਾ ਜਵਾਈ ਦੱਸਿਆ ਗਿਆ ਹੈ। ਜਿਸਦੇ ਖਿਲਾਫ ਧਾਰਾ 304 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।