BREAKING NEWS
Search

ਪੰਜਾਬ: ਹਥਿਆਰਬੰਦ ਲੁਟੇਰਿਆਂ ਵਲੋਂ ਬੈਂਕ ਚ ਕੀਤੀ ਲੱਖਾਂ ਦੀ ਲੁੱਟ, ਘਟਨਾ ਹੋਈ CCTV ਚ ਕੈਦ

ਆਈ ਤਾਜ਼ਾ ਵੱਡੀ ਖਬਰ 

ਵਾਪਰ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਅਜਿਹੇ ਅਨਸਰਾਂ ਦੇ ਖਿਲਾਫ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਜਲੰਧਰ ਪੁਲਿਸ ਨੂੰ ਬੀਤੇ ਕੱਲ੍ਹ ਇਥੇ ਇਕ ਵੱਡੀ ਸਫਲਤਾ ਹਾਸਲ ਹੋਈ ਹੈ ਜਿੱਥੇ ਸੋਢਲ ਰੋਡ ਉਪਰ ਮੌਜੂਦ ਬੈਂਕ ਵਿੱਚ ਕੀਤੀ ਗਈ ਲੁੱਟ ਦੇ ਦੋਸ਼ੀਆਂ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਸੀ। ਉਥੇ ਹੀ ਉਨ੍ਹਾਂ ਕੋਲੋਂ ਲੁੱਟੀ ਹੋਈ ਰਕਮ ਵੀ ਬਰਾਮਦ ਕੀਤੀ ਗਈ ਹੈ ਅਤੇ ਕੁਝ ਰਕਮ ਇੱਕ ਹੋਰ ਦੋਸ਼ੀ ਦੇ ਕੋਲ ਹੈ ਜੋ ਅਜੇ ਤੱਕ ਪੁਲਿਸ ਦੇ ਕਾਬੂ ਹੇਠ ਨਹੀਂ ਆਇਆ ਹੈ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂਲਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਇੱਥੇ ਵੀ ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ ਵਿੱਚ ਲੱਖਾਂ ਦੀ ਲੁੱਟ ਕੀਤੀ ਗਈ ਹੈ ਅਤੇ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਦੇ ਥਾਣਾ ਦਾਖਾ ਅਧੀਨ ਆਉਂਦੇ ਪਿੰਡ ਦੇਤਵਾਲ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਬੈਂਕ ਵਿੱਚ ਹਥਿਆਰ ਬੰਦ ਲੁਟੇਰਿਆਂ ਵੱਲੋਂ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਜੋ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਵਿੱਚ 7 ਲੱਖ 44 ਹਾਜ਼ਾਰ 230 ਰੁਪਏ ਕੱਲ ਦਿਨ ਦਿਹਾੜੇ ਲੁੱਟ ਕੇ ਫਰਾਰ ਹੋ ਗਏ ਹਨ।

ਦੱਸਿਆ ਗਿਆ ਹੈ ਕਿ ਜਿਥੇ ਇਹਨਾਂ ਦੇ ਕੋਲ ਤੇਜ਼ਧਾਰ ਹਥਿਆਰ ਸਨ ਉੱਥੇ ਹੀ ਇਨ੍ਹਾਂ 5 ਲੁਟੇਰਿਆਂ ਵੱਲੋਂ ਬੈਂਕ ਵਿਚ ਦਾਖਲ ਹੋ ਕੇ ਹਥਿਆਰਾਂ ਦੀ ਨੋਕ ਉਪਰ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਜਿੱਥੇ ਇਕ ਲੁਟੇਰਾ ਬਾਹਰ ਰਾਖੀ ਕਰ ਰਿਹਾ ਸੀ ਅਤੇ ਚਾਰ ਲੁਟੇਰੇ ਬੈਂਕ ਦੇ ਅੰਦਰ ਚਲੇ ਗਏ ਅਤੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਜਿਥੇ ਉਨ੍ਹਾਂ ਵੱਲੋਂ ਕੈਸ਼ੀਅਰ ਦੇ ਕਾਉਟਰ ਵਿੱਚੋਂ ਉਸ ਨੂੰ ਬਾਹਰ ਕੱਢ ਦਿੱਤਾ ਗਿਆ ਅਤੇ ਇਹ ਸਾਰੀ ਰਕਮ ਇਕ ਬੈਗ ਵਿੱਚ ਭਰ ਕੇ ਘਟਨਾ ਸਥਾਨ ਤੋਂ ਫਰਾਰ ਹੋ ਗਏ। ਉਸ ਸਮੇਂ ਬੈਂਕ ਦੇ ਵਿਚ ਕੋਈ ਵੀ ਸੁਰੱਖਿਆ ਮੁਲਾਜ਼ਮ ਮੌਜੂਦ ਨਹੀਂ ਸੀ।

ਸਟਾਫ਼ ਨੇ ਦੱਸਿਆ ਗਿਆ ਹੈ ਕਿ ਇਨ੍ਹਾਂ ਦੋਸ਼ੀਆਂ ਦੇ ਕੋਲ ਪਿਸਤੌਲ, ਬੰਦੂਕ ਅਤੇ ਹੋਰ ਹਥਿਆਰ ਵੀ ਮੌਜੂਦ ਸਨ। ਇਹ ਦੋਸ਼ੀ ਜਿਥੇ ਦੋ ਮੋਟਰਸਾਈਕਲਾਂ ਤੇ ਸਵਾਰ ਹੋ ਕੇ ਆਏ ਸਨ। ਉਥੇ ਹੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ ਅਤੇ ਇਨ੍ਹਾਂ ਦੋਸ਼ੀਆਂ ਦੀ ਉਮਰ 20 ਤੋਂ 25 ਸਾਲ ਦੇ ਦਰਮਿਆਨ ਦੱਸੀ ਗਈ ਹੈ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।