BREAKING NEWS
Search

ਸ਼੍ਰੀ ਦਰਬਾਰ ਸਾਹਿਬ ਕੰਪਲੈਕਸ ਚ ਬੱਚੀ ਦੀ ਲਾਸ਼ ਸੁੱਟਣ ਵਾਲੀ ਔਰਤ ਨੂੰ ਪੁਲਿਸ ਨੇ ਕੀਤਾ ਕਾਬੂ, ਸਾਹਮਣੇ ਆਈਆਂ ਇਹ ਗੱਲਾਂ

ਆਈ ਤਾਜ਼ਾ ਵੱਡੀ ਖਬਰ

ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ,ਜਿਸ ਨਾਲ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਆਪਸੀ ਦੁਸ਼ਮਣੀ ਦੇ ਚਲਦੇ ਹੋਇਆ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਇੱਕ ਦੂਜੇ ਨੂੰ ਨੁਕਸਾਨ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਉਥੇ ਹੀ ਉਸ ਸਮੇਂ ਲੋਕਾਂ ਦੇ ਪੈਰਾਂ ਥੱਲੋਂ ਜ਼ਮੀਨ ਨਿਕਲ ਜਾਂਦੀ ਹੈ ਜਦੋਂ ਕਈ ਮਾਮਲਿਆਂ ਦੇ ਵਿਚ ਬੱਚਿਆਂ ਦਾ ਜ਼ਿਕਰ ਸਾਹਮਣੇ ਆਉਂਦਾ ਹੈ। ਵੈਸੇ ਵੀ ਬਹੁਤ ਸਾਰੇ ਬੱਚਿਆਂ ਨਾਲ ਜੁੜੇ ਹੋਏ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਮਾਪਿਆਂ ਦੇ ਦਿਲ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਪੈਦਾ ਕਰ ਰਹੇ ਹਨ।

ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਬੱਚੀ ਦੀ ਲਾਸ਼ ਸੁੱਟਣ ਵਾਲੀ ਔਰਤ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ ਜਿਥੇ ਸਾਹਮਣੇ ਆਈਆਂ ਹਨ ਇਹ ਗੱਲਾਂ, ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਕੱਲ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਿਚ ਇਕ ਬੱਚੀ ਦੀ ਲਾਸ਼ ਮਿਲਣ ਨਾਲ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਸੀ। ਉੱਥੇ ਹੀ ਪੁਲਿਸ ਵੱਲੋਂ ਜਿੱਥੇ ਬੱਚੀ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਸੀ ਜਿਥੇ ਹਸਪਤਾਲ ਦੇ ਡਾਕਟਰਾਂ ਵੱਲੋਂ ਬੱਚੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਬੱਚੀ ਦੀ ਲਾਸ਼ ਨੂੰ ਮੋਰਚਰੀ ਵਿੱਚ ਸਿਵਲ ਹਸਪਤਾਲ ਵਿਖੇ ਰੱਖਿਆ ਗਿਆ ਹੈ। ਬੱਚੀ ਤੇ ਸਰੀਰ ਤੇ ਜਿੱਥੇ ਕਾਫੀ ਨੀਲੇ ਧਬੇ ਪਏ ਹੋਏ ਹਨ ਉਥੇ ਹੀ ਬੱਚੀ ਦੀ ਪਹਿਚਾਣ ਸਬੰਧੀ ਵੀ ਪੁਲਿਸ ਵੱਲੋਂ ਸਾਰੇ ਪੁਲਸ ਸਟੇਸ਼ਨਾਂ ਦੇ ਵਿਚ ਜਾਣਕਾਰੀ ਸਾਂਝੀ ਕੀਤੀ ਗਈ ਸੀ।

ਮ੍ਰਿਤਕ ਬੱਚੀ ਦੀ ਲਾਸ਼ ਬੀਤੇ ਕੱਲ੍ਹ ਘੰਟਾ ਘਰ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੱਥ ਧੋਣ ਵਾਲੀਆਂ ਟੂਟੀਆਂ ਦੇ ਕੋਲੋਂ ਮਿਲੀ ਸੀ। ਉਥੇ ਹੀ ਬੱਚੀ ਦੀ ਪਹਿਚਾਣ ਸਬੰਧੀ 9781130219 ਫੋਨ ਨੰਬਰ ਵੀ ਜਾਰੀ ਕੀਤਾ ਗਿਆ ਹੈ। ਉਥੇ ਹੀ ਇਸ ਮਾਮਲੇ ਵਿਚ ਦੋਸ਼ੀ ਔਰਤ ਨੂੰ ਰਾਜਪੁਰਾ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਇਕ ਔਰਤ ਵੱਲੋਂ ਵੀ ਬੱਚੀ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਛੱਡਿਆ ਗਿਆ ਸੀ ਇਹ ਔਰਤ ਰਾਜਸਥਾਨ ਦੇ ਯਮੁਨਾਨਗਰ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ।

ਪੁਲਿਸ ਵੱਲੋਂ ਇਸ ਮਾਮਲੇ ਦੇ ਤਹਿਤ ਜਾਂਚ ਕੀਤੀ ਜਾ ਰਹੀ ਹੈ ਦੱਸਿਆ ਗਿਆ ਹੈ ਕਿ ਜਿਥੇ ਇਸ ਪੁਲਿਸ ਵੱਲੋਂ ਬੱਚੀ ਨੂੰ ਛੱਡਣ ਤੋਂ ਬਾਅਦ ਰਾਜਪੁਰਾ ਦੇ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਿੱਤੀ ਸੀ, ਜਿੱਥੇ ਇੱਕ ਔਰਤ ਵੱਲੋਂ ਲਿਖਿਆ ਗਿਆ ਸੀ ਕਿ ਦਰਬਾਰ ਸਾਹਿਬ ਵਿਖੇ ਉਸ ਦਾ ਬੱਚਾ ਕਿਸੇ ਵੱਲੋਂ ਚੋਰੀ ਕੀਤਾ ਗਿਆ ਹੈ। ਇਕ ਔਰਤ ਦੀ ਸਾਰੀ ਕਰਤੂਤ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਸੀ। ਉਸ ਦੀ ਭਾਲ ਕੀਤੀ ਜਾ ਰਹੀ ਹੈ।