BREAKING NEWS
Search

ਡੇਰਾ ਮੁਖੀ ਰਾਮ ਰਹੀਮ ਬਾਰੇ ਆਈ ਵੱਡੀ ਖਬਰ, ਬਰਗਾੜੀ ਬੇਅਦਬੀ ਮਾਮਲੇ ਚ SIT ਵਲੋਂ ਜਿੰਮੇਵਾਰ ਠਹਿਰਾਇਆ

ਆਈ ਤਾਜ਼ਾ ਵੱਡੀ ਖਬਰ 

ਕੁੱਝ ਸਾਲਾਂ ਤੋਂ ਪੰਜਾਬ ਵਿੱਚ ਜਿੱਥੇ ਬੇਅਦਬੀ ਦੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਉਥੇ ਹੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਆਏ ਦਿਨ ਹੀ ਜਿੱਥੇ ਅਜਿਹੇ ਮਾਮਲਿਆਂ ਦੇ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਦੋਸ਼ੀਆਂ ਨੂੰ ਲੈ ਕੇ ਸਰਕਾਰ ਵੱਲੋਂ ਸਖ਼ਤੀ ਨਹੀਂ ਵਰਤੀ ਜਾ ਰਹੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਜਿੱਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀਆਂ ਹਨ ਉਥੇ ਹੀ ਲੋਕਾਂ ਵਿੱਚ ਰੋਸ ਪੈਦਾ ਕਰ ਰਹੀਆਂ ਹਨ।

ਹੁਣ ਡੇਰਾ ਮੁਖੀ ਰਾਮ ਰਹੀਮ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਬਰਗਾੜੀ ਬੇਅਦਬੀ ਦੇ ਮਾਮਲੇ ਵਿੱਚ ਸਿੱਟ ਵੱਲੋਂ ਆਪਣੀ ਰਿਪੋਰਟ ਵਿੱਚ ਇਸ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬਰਗਾੜੀ ਮਾਮਲੇ ਦੇ ਤਹਿਤ ਸਰਕਾਰ ਵੱਲੋਂ ਇਕ ਸਿੱਟ ਦਾ ਗਠਨ ਕੀਤਾ ਗਿਆ ਸੀ ਜਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਗਠਿਤ ਕੀਤੀ ਗਈ ਸਿੱਟ ਵੱਲੋਂ ਜਿਥੇ ਇਸ ਮਾਮਲੇ ਦੀ ਜਾਂਚ ਦੇ ਤਹਿਤ ਡੇਰਾ ਸਿਰਸਾ ਮੁਖੀ ਤੋਂ ਜੇਲ੍ਹ ਵਿੱਚ ਵੀ ਪੁੱਛਗਿੱਛ ਕੀਤੀ ਗਈ ਸੀ। ਉੱਥੇ ਹੀ ਹੁਣ ਸਿੱਟ ਵੱਲੋਂ ਡੇਰਾ ਸਿਰਸਾ ਮੁਖੀ ਨੂੰ ਇਸ ਸਾਰੀ ਘਟਨਾ ਦਾ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ।

ਉਥੇ ਹੀ ਇਸ ਕਮੇਟੀ ਵੱਲੋਂ ਇਸ ਸਾਰੇ ਮਾਮਲੇ ਦੀ ਰਿਪੋਰਟ ਪੰਜਾਬ ਦੇ ਮੁਖ ਮੰਤਰੀ ਭੁਵਨ ਸਿੰਘ ਮਾਨ ਨੂੰ ਸ਼ਨੀਵਾਰ ਨੂੰ ਸੌਂਪ ਦਿੱਤੀ ਗਈ ਹੈ। ਪੇਸ਼ ਕੀਤੀ ਗਈ ਇਸ ਰਿਪੋਰਟ ਦੇ ਵਿਚ ਬੇਅਦਬੀ ਤੇ ਪੁਰਾਣੇ ਮਾਮਲਿਆਂ ਦਾ ਜ਼ਿਕਰ ਵੀ ਕੀਤਾ ਗਿਆ ਹੈ ਅਤੇ ਜਾਰੀ ਕੀਤੀ ਗਈ ਇਸ ਰਿਪੋਰਟ ਵਿੱਚ ਇਸ ਮਾਮਲੇ ਨੂੰ ਲੈ ਕੇ ਵੀ ਇਸ ਸਾਰੀ ਘਟਨਾ ਦਾ ਜ਼ਿਕਰ ਕੀਤਾ ਗਿਆ ਹੈ ਕਿ ਕਿਸ ਤਰਾਂ ਇਹ ਬੇਅਦਬੀ ਦੀ ਘਟਨਾ ਵਾਪਰੀ ਸੀ।

ਉਥੇ ਹੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਸਣੇ ਹੋਰ ਵੀ ਕਈ ਡੇਰਾ ਪ੍ਰੇਮੀਆਂ ਨੂੰ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੱਸਿਆ ਗਿਆ ਹੈ ਅਤੇ ਉਨ੍ਹਾਂ ਨੂੰ ਸਾਜਿਸ਼ਕਾਰੀ ਦੱਸਿਆ ਗਿਆ ਹੈ। ਸਿੱਟ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨਨੂੰ ਇਹ 467 ਪੰਨਿਆਂ ਦੀ ਅੰਤਿਮ ਰਿਪੋਰਟ ਸਿੱਖ ਆਗੂਆਂ ਵੱਲੋਂ ਸੌਂਪੀ ਗਈ ਹੈ।