BREAKING NEWS
Search

ਪੰਜਾਬ ਚ ਇਥੇ ਮੱਝ ਦੀ ਧਾਰ ਕੱਢਣ ਸਵੇਰੇ ਤੜਕਸਾਰ ਗਈ ਔਰਤ ਦਾ ਕੀਤਾ ਬੇਰਹਿਮੀ ਨਾਲ ਕਤਲ, CCTV ਚ ਦਿਖਿਆ ਸ਼ੱਕੀ ਵਿਅਕਤੀ

ਆਈ ਤਾਜ਼ਾ ਵੱਡੀ ਖਬਰ 

ਲੁੱਟ-ਖੋਹ ਦੀਆਂ ਵਧ ਰਹੀਆਂ ਘਟਨਾਵਾਂ ਦੇ ਦੌਰਾਨ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਘਟਨਾ ਨੂੰ ਅੰਜਾਮ ਦਿੰਦੇ ਹੋਏ ਲਈ ਲੋਕਾਂ ਨੂੰ ਵਿਰੋਧ ਕਰਨ ਤੇ ਮੌਤ ਦੇ ਘਾਟ ਵੀ ਉਤਾਰ ਦਿੱਤਾ ਜਾਂਦਾ ਹੈ। ਜਿਤ ਸਮੇ ਹੋਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਆਏ ਦਿਨ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਜਿੱਥੇ ਪੰਜਾਬ ਦੇ ਹਲਾਤਾਂ ਤੇ ਗਹਿਰਾ ਅਸਰ ਪਾ ਰਹੀਆਂ ਹਨ। ਉਥੇ ਹੀ ਗੈਰ ਸਮਾਜਿਕ ਅਨਸਰਾਂ ਨੂੰ ਠੱਲ੍ਹ ਪਾਉਣ ਵਾਸਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਚੌਕਸੀ ਵਰਤੀ ਜਾ ਰਹੀ ਹੈ। ਬਹੁਤ ਸਾਰੇ ਅਜਿਹੇ ਰਹੱਸਮਈ ਮਾਮਲੇ ਵੀ ਸਾਹਮਣੇ ਆ ਰਹੇ ਹਨ ਜਿੱਥੇ ਕੁਝ ਲੋਕਾਂ ਦੇ ਹੋਏ ਕਤਲ ਅਜਿਹੀ ਪਹੇਲੀ ਬਣ ਜਾਂਦੇ ਹਨ ਕਿ ਪੁਲਿਸ ਨੂੰ ਸੁਲਝਾਉਣ ਵਿਚ ਵੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਪੰਜਾਬ ਚ ਇੱਥੇ ਮੱਝ ਦੀ ਧਾਰ ਕੱਢਣ ਗਏ ਸਵੇਰੇ ਤੜਕਸਾਰ ਔਰਤ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ ਜਿਥੇ ਸੀਸੀਟੀਵੀ ਕੈਮਰੇ ਵਿੱਚ ਸ਼ੱਕੀ ਵਿਅਕਤੀ ਨੂੰ ਦੇਖਿਆ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੁਰਾਲੀ ਦੇ ਅਧੀਨ ਆਉਂਦੇ ਪਿੰਡ ਬੜੌਦੀ ਤੋਂ ਸਾਹਮਣੇ ਆਇਆ ਹੈ। ਜਿੱਥੇ ਉਸ ਸਮੇਂ ਇੱਕ ਪਰਿਵਾਰ ਦੇ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਜਿਸ ਸਮੇਂ ਇਕ ਵਿਧਵਾ ਔਰਤ ਹਰਜਿੰਦਰ ਕੌਰ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇੱਕ ਦੇ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇਹ ਔਰਤ ਆਪਣੇ ਵਾੜੇ ਵਿੱਚ ਧਾਰ ਕੱਢਣ ਲਈ ਗਈ ਸੀ।

ਜਿਸ ਸਮੇਂ ਇਹ ਔਰਤ ਮੱਝ ਦੀ ਧਾਰ ਕੱਢਣ ਲਈ ਸ਼ਨੀਵਾਰ ਤੜਕੇ ਸਵੇਰ ਨੂੰ ਵਾੜੇ ਵਿੱਚ ਗਈ ਤਾਂ ਉਸ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਗਿਆ ਹੈ ਕਿ ਮ੍ਰਿਤਕ ਔਰਤ ਹਰਜਿੰਦਰ ਕੌਰ ਪਤਨੀ ਸਵਰਗੀ ਖਜ਼ਾਨ ਸਿੰਘ ਦੇ ਪਤੀ ਦੀ ਜਿੱਥੇ ਪਹਿਲਾਂ ਹੀ ਮੌਤ ਹੋ ਚੁੱਕੀ ਹੈ।

ਉਥੇ ਹੀ ਉਸ ਦੀ ਮੌਤ ਹੋਣ ਨਾਲ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਉਨ੍ਹਾਂ ਦੇ ਘਰ ਕੰਮ ਕਰਨ ਵਾਲੀ ਸਫ਼ਾਈ ਕਰਨ ਲਈ ਗਈ ਅਤੇ ਉਸ ਵਲੋ ਹਰਜਿੰਦਰ ਕੌਰ ਨੂੰ ਜ਼ਖਮੀ ਹਾਲਤ ਵਿੱਚ ਦੇਖ ਕੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ , ਜਿਨ੍ਹਾਂ ਵੱਲੋਂ ਇਸ ਮੌਕੇ ਤੇ ਪਹੁੰਚ ਕੀਤੀ ਅਤੇ ਦੇਖਿਆ ਕਿ ਉਸ ਦੀ ਮੌਤ ਹੋ ਚੁੱਕੀ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ ਜਿੱਥੇ ਇਕ ਸ਼ੱਕੀ ਵਿਅਕਤੀ ਵੇਖਿਆ ਗਿਆ ਹੈ।