BREAKING NEWS
Search

ਪੰਜਾਬ ਚ ਇਥੇ ਲੱਗੀ ਭਿਆਨਕ ਅੱਗ , ਮੌਕੇ ਤੇ 10 ਫਾਇਰ ਗੱਡੀਆਂ ਕਰ ਰਹੀਆਂ ਮਸ਼ੱਕਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਆਏ ਦਿਨ ਹੀ ਕੁਝ ਘਟਨਾਵਾਂ ਲਾਪ੍ਰਵਾਹੀ ਕਾਰਨ ਵਾਪਰਦੀਆਂ ਹਨ ਅਤੇ ਕੁਝ ਘਟਨਾਵਾਂ ਅਚਾਨਕ ਹੀ ਵਾਪਰ ਜਾਂਦੀਆਂ ਹਨ ਜਿਸ ਨਾਲ ਕਈ ਦੁਕਾਨਦਾਰਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਉੱਥੇ ਪਹਿਲਾਂ ਹੀ ਦੁਨੀਆ ਕਰੋਨਾ ਦੇ ਕਾਰਨ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰੀ ਹੈ, ਤੇ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਸਭ ਦੇ ਦੌਰਾਨ ਹੀ ਲੋਕਾਂ ਵੱਲੋਂ ਆਪਣੇ ਕੰਮਕਾਰ ਨੂੰ ਤੇਜੀ ਨਾਲ ਅੱਗੇ ਵਧਾਉਣ ਦੀ ਰਫਤਾਰ ਤੇਜ਼ ਕੀਤੀ ਜਾ ਰਹੀ ਹੈ। ਜਿਸ ਨਾਲ ਪਿਛਲੇ 2 ਸਾਲਾਂ ਦੌਰਾਨ ਹੋਏ ਨੁਕਸਾਨ ਨੂੰ ਪੂਰਾ ਕੀਤਾ ਜਾ ਸਕੇ। ਉੱਥੇ ਹੀ ਵੱਖ ਵੱਖ ਫੈਕਟਰੀਆਂ ਦੁਕਾਨਦਾਰਾਂ ਅਤੇ ਗਾਹਕਾਂ ਨੂੰ ਕਿਸੇ ਨਾ ਕਿਸੇ ਕਾਰਨ ਚਲਦਿਆਂ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕੁਦਰਤੀ ਆਫਤਾਂ ਦੇ ਚਲਦਿਆਂ ਹੋਇਆਂ ਵਿਚ ਇਥੇ ਕਈ ਹਾਦਸੇ ਵਾਪਰ ਰਹੇ ਹਨ, ਉਥੇ ਹੀ ਪੰਜਾਬ ਵਿੱਚ ਅੱਗ ਲੱਗਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਆਏ ਦਿਨ ਸਾਹਮਣੇ ਆ ਜਾਂਦੀਆਂ ਹਨ। ਹੁਣ ਪੰਜਾਬ ਵਿੱਚ ਇਥੇ ਭਿਆਨਕ ਅੱਗ ਲੱਗੀ ਹੈ ਜਿੱਥੇ ਦਾ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਦੇ ਨੀਚੀ ਮੰਗਲੀ ਫੇਜ਼-8 ਤੋਂ ਸਾਹਮਣੇ ਆਇਆ ਹੈ।

ਜਿੱਥੇ ਇੱਕ ਪਲਾਸਟਿਕ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਵੱਲੋਂ ਘਟਨਾ ਸਥਾਨ ਤੇ ਤੁਰੰਤ ਪਹੁੰਚ ਕੀਤੀ ਗਈ। ਜਿਨ੍ਹਾਂ ਵੱਲੋਂ ਚਾਰ ਘੰਟੇ ਭਾਰੀ ਮਿਹਨਤ-ਮੁਸ਼ੱਕਤ ਕਰਨ ਤੋਂ ਬਾਅਦ ਪਲਾਸਟਿਕ ਦੀ ਫੈਕਟਰੀ ਵਿੱਚ ਲੱਗੀ ਹੋਈ ਅੱਗ ਉਪਰ ਕਾਬੂ ਪਾਇਆ ਗਿਆ। ਦੱਸਿਆ ਗਿਆ ਹੈ ਕਿ ਅੱਗ ਲੱਗਣ ਦੀ ਇਹ ਘਟਨਾ ਅੱਜ ਸਵੇਰੇ ਤੜਕੇ 3 ਵਜੇ ਦੇ ਕਰੀਬ ਵਾਪਰੀ ਹੈ। ਜਿਸ ਦੀ ਜਾਣਕਾਰੀ ਲੋਕਾਂ ਵੱਲੋਂ ਤੁਰੰਤ ਹੀ ਫੈਕਟਰੀ ਦੇ ਮਾਲਕ ਅਤੇ ਫਾਇਰ ਬ੍ਰਿਗੇਡ ਨੂੰ ਦੇ ਦਿੱਤੀ ਗਈ। ਜਿਸ ਤੋਂ ਬਾਅਦ ਉਨ੍ਹਾਂ ਵਲੋ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ।

ਇਸ ਅੱਗ ਦੀ ਚਪੇਟ ਵਿੱਚ ਆਉਣ ਕਾਰਨ ਫੈਕਟਰੀ ਦਾ ਕਾਫੀ ਹੱਦ ਤੱਕ ਸਮਾਨ ਸੜ ਚੁੱਕਾ ਸੀ। ਉਥੇ ਹੀ ਇਸ ਹਾਦਸੇ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫ਼ੈਕਟਰੀ ਵਿੱਚ ਹੋਏ ਨੁਕਸਾਨ ਬਾਰੇ ਵੀ ਫੈਕਟਰੀ ਦੇ ਮਾਲਕ ਵੱਲੋਂ ਹੁਣ ਤੱਕ ਕੁੱਝ ਵੀ ਨਹੀਂ ਆਖਿਆ ਗਿਆ ਹੈ।