BREAKING NEWS
Search

ਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖਬਰ, ਕਿਸਾਨ ਵਲੋਂ ਇਸ ਹਾਈਵੇ ਤੇ ਪੱਕਾ ਟੈਂਟ ਲਾਉਣ ਦੀ ਕੀਤੀ ਤਿਆਰੀ

ਆਈ ਤਾਜ਼ਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਇੱਕ ਸਾਲ ਤੋਂ ਲੰਮੇ ਸਮੇਂ ਤਕ ਸੰਘਰਸ਼ ਜਾਰੀ ਰੱਖਿਆ ਗਿਆ ਅਤੇ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਵੱਲੋਂ ਪੱਕੇ ਮੋਰਚੇ ਲਗਾਕੇ ਲਗਾਤਾਰ ਸੰਘਰਸ਼ ਜਾਰੀ ਰੱਖਿਆ ਸੀ। ਜਿੱਥੇ ਕਿਸਾਨ ਜਥੇਬੰਦੀਆਂ ਦੀ ਜਿੱਤ ਹੋਈ ਅਤੇ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੇ ਵਿਵਾਦ ਕਾਰਨ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਉੱਥੇ ਹੀ ਹੁਣ ਪੰਜਾਬ ਵਿੱਚ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿਸਾਨਾਂ ਵੱਲੋਂ ਹਾਈਵੇਅ ਤੇ ਪੱਕਾ ਟੈਂਟ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪਿਛਲੇ ਕਈ ਦਿਨਾਂ ਤੋਂ ਜਿੱਥੇ ਕਿਸਾਨ ਫਗਵਾੜਾ ਦੇ ਨੈਸ਼ਨਲ ਹਾਈਵੇ ਤੇ ਧਰਨਾ ਦੇ ਰਹੇ ਹਨ ਜਿੱਥੇ ਸ਼ੂਗਰ ਮਿੱਲ ਚੌਕ ਵਿੱਚ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰੱਖਿਆ ਗਿਆ ਹੈ।

ਕਿਉਂਕਿ ਕਿਸਾਨਾਂ ਵੱਲੋਂ ਆਪਣਾ ਗੰਨੇ ਦਾ ਬਣਦਾ ਹੋਇਆ ਬਕਾਇਆ ਲੈਣ ਵਾਸਤੇ ਹੀ ਇਹ ਪ੍ਰਦਰਸ਼ਨ ਜਾਰੀ ਕੀਤਾ ਗਿਆ ਸੀ। ਦੱਸ ਦਈਏ ਕਿ ਫਗਵਾੜਾ ਦੀ ਸ਼ੂਗਰ ਮਿੱਲ ਵੱਲੋਂ ਕਿਸਾਨਾਂ ਦਾ 72 ਕਰੋੜ ਰੁਪਏ ਦਾ ਬਕਾਇਆ ਰਹਿੰਦਾ ਹੈ ਜਿਸ ਦੀ ਅਦਾਇਗੀ ਅਜੇ ਤੱਕ ਸ਼ੂਗਰ ਮਿੱਲ ਵੱਲੋਂ ਨਹੀਂ ਕੀਤੀ ਗਈ ਹੈ ਜਿੱਥੇ ਰਖੜੀ ਦੇ ਮੌਕੇ ਤੇ ਕਿਸਾਨਾਂ ਵੱਲੋਂ ਇਸ ਰਸਤੇ ਨੂੰ ਖੋਲ੍ਹ ਦਿੱਤਾ ਗਿਆ ਸੀ। ਜਿਸ ਨਾਲ ਆਉਣ ਜਾਣ ਦੇ ਸਮੇਂ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਥੇ ਹੀ ਸ਼ੁੱਕਰਵਾਰ ਤੋਂ ਕਿਸਾਨਾਂ ਵੱਲੋਂ ਮੁੜ ਤੋਂ ਧਰਨੇ ਨੂੰ ਜਾਰੀ ਰੱਖਿਆ ਜਾ ਰਿਹਾ ਹੈ।

ਕਿਸਾਨ ਆਪਣੀਆਂ ਮੰਗਾਂ ਉੱਪਰ ਅੜੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਇਸ ਸੰਘਰਸ਼ ਦੇ ਦੌਰਾਨ ਹਾਈਵੇ ਤੇ ਪੱਕੇ ਟੈਂਟ ਲਗਾਏ ਜਾਣ ਦਾ ਐਲਾਨ ਵੀ ਕਰ ਦਿਤਾ ਗਿਆ ਹੈ। ਕਿਸਾਨਾਂ ਦੇ ਇਸ ਐਲਾਨ ਤੋਂ ਬਾਅਦ ਜਿਥੇ ਪੁਲਸ ਪ੍ਰਸ਼ਾਸਨ ਵੱਲੋ ਜਲੰਧਰ ਆਉਣ ਜਾਣ ਵਾਲੇ ਟ੍ਰੈਫ਼ਿਕ ਨੂੰ ਪਿਛੇ ਤੋ ਹੀ ਮੋੜ ਦਿੱਤਾ ਗਿਆ ਹੈ।

ਕਿਉਂਕਿ ਕਿਸਾਨ ਜਿਥੇ ਹੁਣ ਸ਼ੂਗਰ ਮਿੱਲ ਚੌਕ ਵਿੱਚ ਪੱਕਾ ਮੋਰਚਾ ਲਗਾ ਰਹੇ ਹਨ ਉਥੇ ਹੀ ਉਨ੍ਹਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੁਲਸ ਪ੍ਰਸ਼ਾਸਨ ਵੱਲੋਂ ਭਾਰੀ ਪੁਲਸ ਫੋਰਸ ਵੀ ਤਾਇਨਾਤ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਅਣਹੋਣੀ ਨਾ ਵਾਪਰ ਸਕੇ।