BREAKING NEWS
Search

ਪੰਜਾਬ ਦੇ ਇਸ ਜਿਲ੍ਹੇ ਚ ਹਰੇਕ ਸਨਿਚਰਵਾਰ ਤੇ ਐਤਵਾਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਲਈ ਹੋ ਗਿਆ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੇ ਹੈ । ਜਿਸ ਦੇ ਚਲਦੇ ਹੁਣ ਇਸ ਸਰਕਾਰ ਦੇ ਮੰਤਰੀਆ ਵੱਲੋਂ ਲਗਾਤਾਰ ਐਲਾਨ ਐਲਾਨ ਕੀਤੇ ਜਾ ਰਹੇ ਹਨ । ਹੁਣ ਮਾਣ ਸਰਕਾਰ ਐਕਸ਼ਨ ਮੋਡ ਦੀ ਵਿਚ ਹੈ ਤੇ ਮਾਨ ਸਰਕਾਰ ਲਗਾਤਾਰ ਪੰਜਾਬੀਆਂ ਲਈ ਐਲਾਨ ਕਰਨ ਦੇ ਨਾਲ ਪੰਜਾਬੀਆਂ ਨੂੰ ਕਈ ਤਰ੍ਹਾਂ ਦੇ ਤੋਹਫੇ ਵੀ ਦੇ ਰਹੀ ਹੈ । ਇਸੇ ਵਿਚਕਾਰ ਹੁਣ ਮਾਨ ਸਰਕਾਰ ਦੇ ਵੱਲੋਂ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਗਿਆ ਹੈ । ਹੁਣ ਪੰਜਾਬ ਦੇ ਵਿੱਚ ਹਰੇਕ ਸ਼ਨੀਵਾਰ ਅਤੇ ਐਤਵਾਰ ਸਵੇਰ ਦੇ ਅੱਠ ਵਜੇ ਤੋਂ ਲੈ ਕੇ ਸ਼ਾਮ ਦੇ ਚਾਰ ਵਜੇ ਤਕ ਅਜਿਹਾ ਐਲਾਨ ਹੋਇਆ ਹੈ ਜਿਸ ਦੀ ਚਰਚਾ ਪੂਰੇ ਪੰਜਾਬ ਭਰ ਦੇ ਵਿੱਚ ਛਿੜ ਚੁੱਕੀ ਹੈ ।

ਦਰਅਸਲ ਹੁਣ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸੂਬਾ ਸਰਕਾਰ ਦੇ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਹੋਇਆ ਜ਼ਿਲਾ ਲੁਧਿਆਣਾ ਦੇ ਸਮੂਹ ਸੇਵਾ ਕੇਂਦਰ ਹੁਣ ਹਫ਼ਤੇ ਦੇ ਸੱਤੇ ਦਿਨਖੁੱਲ੍ਹਣਗੇ । ਉਨ੍ਹਾਂ ਨੇ ਇਸ ਬਾਬਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ ਤੋਂ 7 ਮਈ 2022 ਤੱਕ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੋਜ਼ਾਨਾ ਖੁੱਲ੍ਹੇ ਰਹਿਣਗੇ। ਇੰਨਾ ਹੀ ਨਹੀਂ ਸਗੋਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਹੋਵੇਗਾ, ਜਦਕਿ ਸ਼ਨੀਵਾਰ ਤੇ ਐਤਵਾਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗਾ।

ਇੰਨਾ ਹੀ ਨਹੀਂ ਸਗੋਂ ਉਨ੍ਹਾਂ ਦੇ ਵੱਲੋਂ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਵੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਉਹ ਸਰਕਾਰ ਦੇ ਵੱਲੋਂ ਨਿਰਧਾਰਤ ਸਮੇਂ ਅਨੁਸਾਰ ਆਪਣੀ ਡਿਊਟੀ ਤੇ ਆਓੁਣ ਨਾਲ ਹੀ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਪੇਸ਼ ਆਵੇ ਤੇ ਬੇਨਿਯਮੀ ਇਸ ਢਿੱਲੇਪਣ ਨੂੰ ਕਦੇ ਵੀ ਉਨ੍ਹਾਂ ਵੱਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।

ਇਸ ਦੇ ਨਾਲ ਹੀ ਹਦਾਇਤਾਂ ‘ਚ ਕਿਹਾ ਗਿਆ ਕਿ ਆਪਣਾ ਕੰਮ ਕਰਵਾਉਣ ਲਈ ਸੇਵਾ ਕੇਂਦਰਾਂ ਵਿੱਚ ਆਉਣ ਵਾਲੇ ਲੋਕਾਂ ਦੇ ਲਈ ਬੈਠਣ ਲਈ ਕੁਰਸੀਆਂ , ਪੱਖੇ ਤੇ ਪੀਣ ਵਾਲੇ ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ , ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ ।