BREAKING NEWS
Search

ਮਾਤਾ ਵੈਸ਼ਨੂੰ ਦੇਵੀ ਨੇੜੇਓ ਆਈ ਮਾੜੀ ਖਬਰ, ਲੱਗੀ ਭਿਆਨਕ ਅੱਗ ਵੱਧ ਰਹੀ ਸ਼ਹਿਰ ਵੱਲ- ਹਵਾਈ ਫੌਜ ਨੇ ਸੰਭਾਲੀ ਕਮਾਨ

ਆਈ ਤਾਜ਼ਾ ਵੱਡੀ ਖਬਰ

ਦੇਸ਼ ਅੰਦਰ ਦਿਨੋਂ ਦਿਨ ਗਰਮੀ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ ਜਿੱਥੇ ਇਸ ਗਰਮੀ ਦੀ ਚਪੇਟ ਵਿਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਜਾ ਰਹੀ ਹੈ। ਦੁਪਹਿਰ ਦੇ ਸਮੇਂ ਜਿੱਥੇ ਲੋਕਾਂ ਦਾ ਆਪਣੇ ਘਰ ਤੋਂ ਬਾਹਰ ਨਿਕਲਣਾ ਮੁਹਾਲ ਹੋ ਗਿਆ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਮੌਸਮ ਦੀ ਜਾਣਕਾਰੀ ਲੋਕਾਂ ਨੂੰ ਮੁਹਈਆ ਕਰਵਾਈ ਜਾ ਰਹੀ ਹੈ ਤਾਂ ਜੋ ਲੋਕਾਂ ਵੱਲੋਂ ਆਪਣੀ ਸਿਹਤ ਦਾ ਖਿਆਲ ਰੱਖਿਆ ਜਾ ਸਕੇ। ਉਥੇ ਹੀ ਵਧ ਰਹੇ ਤਾਪਮਾਨ ਦੇ ਕਾਰਨ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵੀ ਸਾਹਮਣੇ ਆ ਜਾਂਦੀਆਂ ਹਨ ਜਿਸ ਨਾਲ ਭਾਰੀ ਨੁਕਸਾਨ ਵੀ ਹੋ ਰਿਹਾ ਹੈ। ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਂਦੇ ਲੋਕਾਂ ਵਿਚ ਡਰ ਵੀ ਪੈਦਾ ਹੋ ਜਾਂਦਾ ਹੈ।

ਹੁਣ ਮਾਤਾ ਵੈਸ਼ਨੋ ਦੇਵੀ ਦੇ ਨੇੜਿਓ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਭਿਆਨਕ ਅੱਗ ਸ਼ਹਿਰ ਵੱਲ ਵਧ ਰਹੀ ਹੈ ਅਤੇ ਹਵਾਈ ਫ਼ੌਜ ਵੱਲੋਂ ਕਮਾਨ ਸੰਭਾਲੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖਬਰ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਦੇ ਨਜ਼ਦੀਕ ਤੋਂ ਸਾਹਮਣੇ ਆਈ ਹੈ ਜਿੱਥੇ ਤ੍ਰਿਕੁਟਾ ਪਹਾੜੀਆਂ ਦੇ ਜੰਗਲਾਂ ਵਿੱਚ ਲੱਗੀ ਭਿਆਨਕ ਅੱਗ ਦੇ ਚਲਦਿਆਂ ਹੋਇਆਂ ਸ਼ਰਧਾਲੂਆਂ ਵਿੱਚ ਡਰ ਵੇਖਿਆ ਜਾ ਰਿਹਾ ਹੈ। ਜੰਗਲਾਂ ਦੇ ਵਿੱਚ ਜਿੱਥੇ ਐਤਵਾਰ ਰਾਤ ਨੂੰ ਅੱਗ ਲੱਗ ਗਈ ਸੀ ਅਤੇ ਜੰਗਲ ਵਿਚ ਦੇਵਦਾਰ ਦੇ ਦਰਖਤ ਵਧੇਰੇ ਹੋਣ ਕਾਰਨ ਇਹ ਅੱਗ ਫੈਲਦੀ ਹੀ ਜਾ ਰਹੀ ਹੈ।

ਇਸ ਅੱਗ ਨੂੰ ਬੁਝਾਉਣ ਲਈ ਹਵਾਈ ਫ਼ੌਜ ਵੱਲੋਂ ਕਮਾਨ ਸੰਭਾਲੀ ਗਈ ਹੈ ਜੋ ਰਾਤ ਤੋਂ ਹੀ ਹੈਲੀਕਾਪਟਰ ਦੇ ਜ਼ਰੀਏ ਪ੍ਰਭਾਵਤ ਖੇਤਰਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਅੱਗ ਉੱਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਕਰਮਚਾਰੀਆਂ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਅੱਗ ਕਟੜਾ ਹੈਲੀਪੈਡ ਤੋਂ 400 ਮੀਟਰ ਦੀ ਦੂਰੀ ਤੇ ਹੈ ਅਤੇ ਮਾਤਾ ਵੈਸ਼ਨੋ ਦੇਵੀ ਦੇ ਭਵਨ ਦੇ ਯਾਤਰਾ ਮਾਰਗ ਤੋਂ ਕਰੀਬ ਡੇਢ ਕਿਲੋਮੀਟਰ ਦੀ ਦੂਰੀ ਤੇ ਵਧੇਰੇ ਭੜਕੀ ਹੋਈ ਹੈ। ਇਸ ਅੱਗ ਦੇ ਲੱਗਣ ਦੇ ਕਾਰਨਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ।

ਇਸ ਅੱਗ ਉੱਪਰ ਕਾਬੂ ਪਾਉਣ ਲਈ ਜਿੱਥੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਜੁਟੇ ਹੋਏ ਹਨ ਉਥੇ ਹੀ ਆਫ਼ਤ ਪ੍ਰਬੰਧਨ ਦਲ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਜੰਗਲ ਸੁਰੱਖਿਆ ਬਲ ਅਤੇ ਜੰਗਲਾਤ ਵਿਭਾਗ ਦੇ 600 ਤੋਂ ਵੱਧ ਕਰਮਚਾਰੀਆਂ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸਾਇਨ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਇਸ ਘਟਨਾ ਉਪਰ ਨਜ਼ਰ ਰੱਖ ਰਹੇ ਹਨ।