BREAKING NEWS
Search

20 ਅਗਸਤ ਤੋਂ ਪੰਜਾਬ ਦੇ ਇਹਨਾਂ ਲੋਕਾਂ ਲਈ ਕੈਪਟਨ ਸਰਕਾਰ ਵਲੋਂ ਹੋ ਗਿਆ ਇਹ ਵੱਡਾ ਐਲਾਨ , ਲੋਕਾਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਬਹੁਤ ਸਾਰੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ। ਸਰਕਾਰ ਵੱਲੋਂ ਇਕ ਲੱਖ ਨੌਜਵਾਨਾਂ ਨੂੰ ਨੌਕਰੀ ਦਿੱਤੇ ਜਾਣ ਦਾ ਵਾਧਾ ਕੀਤਾ ਗਿਆ ਸੀ ਜਿਸ ਨੂੰ ਕੈਪਟਨ ਸਰਕਾਰ ਵੱਲੋਂ ਹੌਲੀ-ਹੌਲੀ ਪੂਰੇ ਕੀਤਾ ਜਾ ਰਿਹਾ ਹੈ। ਉਥੇ ਹੀ ਵੱਖ ਵੱਖ ਵਿਭਾਗਾਂ ਵਿੱਚ ਕੱਚੇ ਕਰਮਚਾਰੀਆਂ ਵੱਲੋਂ ਵੀ ਸਰਕਾਰ ਨੂੰ ਪੱਕੇ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਕੈਪਟਨ ਸਰਕਾਰ ਵੱਲੋਂ ਅਗਲੀਆਂ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਐਲਾਨ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ।

ਹੁਣ 20 ਅਗਸਤ ਤੋਂ ਪੰਜਾਬ ਦੇ ਇਨ੍ਹਾਂ ਲੋਕਾਂ ਲਈ ਕੈਪਟਨ ਸਰਕਾਰ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਜਿੱਥੇ ਕਿਸਾਨਾਂ ਵੱਲੋਂ ਖੇਤੀ ਕਨੂੰਨਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਸੂਬੇ ਦੀ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ 8.50 ਲੱਖ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਾਸਤੇ 2021-22 ਲਈ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਸ ਯੋਜਨਾ ਦਾ ਫਾਇਦਾ ਕਿਸਾਨਾਂ ਨੂੰ ਮਿਲ ਸਕੇਗਾ ਅਤੇ ਬੀਮਾ ਰਾਸ਼ੀ ਦਾ ਭੁਗਤਾਨ ਵੀ ਮੰਡੀ ਬੋਰਡ ਵੱਲੋਂ ਅਦਾ ਕੀਤਾ ਜਾਵੇਗਾ। ਜਿਨ੍ਹਾਂ ਪਰਿਵਾਰਾਂ ਨੂੰ ਇਸ ਸਕੀਮ ਦਾ ਫਾਇਦਾ ਹੋ ਸਕੇਗਾ ਉਨ੍ਹਾਂ ਨੂੰ ਇਨ੍ਹਾਂ ਸੁਵਿਧਾਵਾਂ ਦਾ ਲਾਭ ਮਿਲਣਾ 20 ਅਗਸਤ 2021 ਤੋਂ ਸ਼ੁਰੂ ਹੋ ਜਾਵੇਗਾ। ਇਸ ਯੋਜਨਾ ਦਾ ਲਾਭ ਲੈਣ ਲਈ, ਕਿਸਾਨਾਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਪੋਰਟਲ ਬਾਰੇ ਜਾਣਕਾਰੀ https://emandikaran-pb.in ਤੇ ਮਿਲ ਜਾਵੇਗੀ ਜਿੱਥੇ ਦਸਤਾਵੇਜ਼ ਅਪਲੋਡ ਕਰਕੇ ਇਸ ਸਕੀਮ ਦਾ ਫਾਇਦਾ ਲੈਣ ਵਾਸਤੇ ਅਪਲਾਈ ਕੀਤਾ ਜਾ ਸਕਦਾ ਹੈ।

ਹੁਣ ਕਿਸਾਨਾਂ ਨੂੰ ਪਹਿਲਾਂ ਵਾਂਗ ਦਸਤਾਵੇਜ਼ ਜਮ੍ਹਾ ਕਰਵਾਉਣ ਲਈ ਮਾਰਕੀਟ ਕਮੇਟੀ ਦੇ ਦਫ਼ਤਰ ਜਾਣ ਦੀ ਵੀ ਜ਼ਰੂਰਤ ਨਹੀਂ ਹੋਵੇਗੀ। ਪੰਜਾਬ ਮੰਡੀ ਬੋਰਡ ਵੱਲੋਂ ਇਹ ਸਕੀਮ ਨੂੰ ਸੁਖਾਲੇ ਢੰਗ ਨਾਲ ਅਪਲਾਈ ਕਰਨ ਦੀ ਸਹੂਲਤ ਪ੍ਰਦਾਨ ਕਰ ਦਿੱਤੀ ਗਈ ਹੈ। ਜਿਸ ਦੇ ਤਹਿਤ ਇਸ ਸਾਲ ਤੋਂ ਪਹਿਲੀ ਵਾਰ ਕਿਸਾਨਾਂ ਲਈ ਵਿਸ਼ੇਸ਼ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ। ਉੱਥੇ ਹੀ ਜੇ ਫਾਰਮ ਅਤੇ ਗੰਨਾ ਤੋਲ ਪਰਚੀ ਵਾਲੇ ਸਾਰੇ ਕਿਸਾਨ ਇਸ ਸਕੀਮ ਲਈ ਯੋਗ ਮੰਨੇ ਜਾਣਗੇ।