BREAKING NEWS
Search

ਪੰਜਾਬ ਚ ਹੋਇਆ ਕਰੋਨਾ ਦਾ ਵੱਡਾ ਧ ਮਾ ਕਾ – ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 50 ਪੌਜੇਟਿਵ

ਇਥੋਂ ਇਕੋ ਥਾਂ ਤੋਂ ਇਕੱਠੇ ਮਿਲੇ 50 ਪੌਜੇਟਿਵ

ਜਲੰਧਰ ‘ਚ ਕੋਰੋਨਾ ਵਾਇਰਸ ਪੂਰੀ ਤਰ੍ਹਾਂ ਮਾਰੂ ਹੁੰਦਾ ਜਾ ਰਿਹਾ ਹੈ। ਰੋਜ਼ਾਨਾ ਜਲੰਧਰ ‘ਚ ਪਾਜ਼ੇਟਿਵ ਕੇਸਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਤਾਜ਼ਾ ਮਾਮਲੇ ‘ਚ ਜਲੰਧਰ ‘ਚੋਂ ਅੱਜ 50 ਦੇ ਕਰੀਬ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੀ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਆਉਣ ਦੀ ਸੂਚਨਾ ਮਿਲੀ ਹੈ। ਫਿਲਹਾਲ ਇਨ੍ਹਾਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਅਜੇ ਸਿਹਤ ਮਹਿਕਮੇ ਵੱਲੋਂ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਜਲੰਧਰ ‘ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 1101 ਤੱਕ ਪਹੁੰਚ ਚੁੱਕਾ ਹੈ, ਜਿਨ੍ਹਾਂ ‘ਚੋਂ 23 ਮਰੀਜ਼ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ ‘ਚ ਜਾ ਚੁੱਕੇ ਹਨ।

558 ਦੀ ਰਿਪੋਰਟ ਵੀ ਆਈ ਨੈਗੇਟਿਵ
ਜਲੰਧਰ ‘ਚ ਜਿੱਥੇ ਅੱਜ 50 ਦੇ ਕਰੀਬ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ, ਉਥੇ ਹੀ 558 ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਵੀ ਪਾਈ ਗਈ ਹੈ। ਸਿਹਤ ਮਹਿਕਮੇ ਨੂੰ ਫਰੀਦਕੋਟ ਮੈਡੀਕਲ ਕਾਲਜ ਤੋਂ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ 558 ਲੋਕਾਂ ਦੀਆਂ ਰਿਪੋਰਟਾਂ ਨੈਗੇਟਿਵ ਪ੍ਰਾਪਤ ਹੋਈਆਂ ਹਨ।

ਇਥੇ ਦੱਸ ਦੇਈਏ ਕੱਲ੍ਹ ਜਲੰਧਰ ‘ਚ ਕੋਰੋਨਾ ਦੇ ਕੁੱਲ 38 ਕੇਸ ਪਾਜ਼ੇਟਿਵ ਪਾਏ ਗਏ ਸਨ, ਜਿਨ੍ਹਾਂ ‘ਚ ਸ਼ਾਹਕੋਟ ਦੇ ਐੱਸ. ਡੀ. ਐੱਮ. ਅਤੇ ਜਲੰਧਰ ਦਿਹਾਤੀ ਦੇ ਐੱਸ.ਐੱਸ.ਪੀ. ਨਵਜੋਤ ਸਿੰਘ ਮਾਹਲ ਵੀ ਸ਼ਾਮਲ ਸਨ। ਜਲੰਧਰ ‘ਚ ਵੱਡੇ ਅਧਿਕਾਰੀਆਂ ਦੀਆਂ ਰਿਪੋਰਟਾਂ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਜਲੰਧਰ ‘ਚ ਜਿੱਥੇ ਪੁਲਸ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈ ਗਈਆਂ ਹਨ, ਉਥੇ ਹੀ ਸਿਹਤ ਮਹਿਕਮਾ ਵੀ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |