BREAKING NEWS
Search

CM ਭਗਵੰਤ ਮਾਨ ਹੁਣ ਦਿੱਤਾ ਇਹ ਸਖਤ ਹੁਕਮ, ਇਹਨਾਂ ਲੋਕਾਂ ਤੇ ਹੋਵੇਗੀ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਕਈ ਵਾਰ ਅਜਿਹੀਆਂ ਅਪਰਾਧਿਕ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਵਿੱਚ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦੇ ਹੋਏ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ ਜਾਂਦੀਆਂ ਹਨ ਜਿਸ ਦਾ ਸ਼ਿਕਾਰ ਹੋਣ ਵਾਲੇ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਸ ਨਾਲ ਕਈ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਬੀਤੇ ਦਿਨੀਂ ਜਿਥੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਚੱਲ ਰਹੇ ਕਬੱਡੀ ਟੂਰਨਾਮੈਂਟ ਦੇ ਦੌਰਾਨ ਹੀ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਉਥੇ ਹੀ ਆਏ ਦਿਨ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿੱਥੇ ਗੈਂਗਸਟਰਾਂ ਵੱਲੋਂ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਅਜਿਹੀਆਂ ਘਟਨਾਵਾਂ ਦੇ ਚੱਲਦੇ ਹੋਏ ਜਿੱਥੇ ਲੋਕਾਂ ਵਿਚ ਡਰ ਵੀ ਵੇਖਿਆ ਜਾਂਦਾ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨ੍ਹਾਂ ਲੋਕਾਂ ਤੇ ਕਾਰਵਾਈ ਕਰਨ ਵਾਸਤੇ ਸਖਤ ਹੁਕਮ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਹਿਮ ਫੈਸਲੇ ਲਏ ਜਾ ਰਹੇ ਹਨ। ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਰੱਖਣ ਵਾਸਤੇ ਅਤੇ ਪੰਜਾਬ ਨੂੰ ਗੈਂਗਸਟਰ ਮੁਕਤ ਕਰਨ ਲਈ ਪੰਜਾਬ ਵਿੱਚ ਗੈਂਗਸਟਰ ਵਿਰੋਧੀ ਟਾਸਕ ਫੋਰਸ ਬਣਾਈ ਜਾਣ ਬਾਰੇ ਐਲਾਨ ਕੀਤਾ ਹੈ। ਇਸ ਬਾਰੇ ਜਿੱਥੇ ਉਨ੍ਹਾਂ ਵੱਲੋਂ ਇਕ ਰਣਨੀਤੀ ਬਣਾਉਣ ਦੀ ਤਿਆਰੀ ਕੀਤੀ ਗਈ ਹੈ।

ਉਥੇ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਗੈਂਗਸਟਰ ਵਿਰੋਧੀ ਟਾਸਕ ਫੋਰਸ ਦੇ ਵਿੱਚ ਏ ਡੀ ਜੀ ਪੀ ਰੈਂਕ ਦੇ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਜਾਵੇਗਾ। ਜਿੱਥੇ ਇਹਨਾਂ ਟਾਸਕ ਫੋਰਸ ਦੀ ਅਗਵਾਈ ਉਨ੍ਹਾਂ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ। ਉੱਥੇ ਹੀ ਅਜਿਹੇ ਮਾਮਲੇ ਸਾਹਮਣੇ ਆਉਣ ਤੇ ਜਿਥੇ ਇਸ ਟੀਮ ਦੀ ਅਗਵਾਈ ਕਰਨ ਵਾਲੇ ਏ ਡੀ ਜੀ ਪੀ ਰੈਂਕ ਦੇ ਅਧਿਕਾਰੀ ਵੱਲੋਂ ਇਸ ਮਾਮਲੇ ਦੀ ਸਾਰੀ ਜਾਂਚ ਕਰਨ ਤੋਂ ਬਾਅਦ ਸ਼ਿਕਾਇਤ ਦਰਜ ਕਰਨ ਦੇ ਸਾਰੇ ਅਧਿਕਾਰ ਵੀ ਹੋਣਗੇ। ਜੋ ਅਜਿਹੇ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਫੈਸਲਾ ਲੈ ਸਕਣਗੇ।

ਜਿਸ ਵਾਸਤੇ ਸਭ ਜ਼ਿਲ੍ਹਿਆਂ ਦੇ ਵਿੱਚ ਇਸ ਟਾਸਕ ਫੋਰਸ ਦੇ ਯੂਨਿਟ ਬਣਾਏ ਜਾਣਗੇ ਜਿਨ੍ਹਾਂ ਦੇ ਨਾਲ ਹਰ ਜ਼ਿਲੇ ਦੇ ਐਸ ਐਸ ਪੀਜ਼ ਅਤੇ ਕਮਿਸ਼ਨਰ ਆਫ਼ ਪੁਲਿਸ ਨੂੰ ਵੀ ਤਾਲਮੇਲ ਸਥਾਪਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਕੋਈ ਵੀ ਬਦਲੇ ਦੀ ਭਾਵਨਾ ਨਾਲ ਝੂਠੀ ਸ਼ਿਕਾਇਤ ਦਰਜ ਨਹੀਂ ਕੀਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਦਾ ਮਕਸਦ ਅਪਰਾਧ ਨੂੰ ਖ਼ਤਮ ਕਰਨਾ ਤੇ ਰੋਕਣਾ ਹੈ।