BREAKING NEWS
Search

WHO ਵਲੋਂ ਮੰਕੀਪਾਕਸ ਬਿਮਾਰੀ ਨੂੰ ਲੈਕੇ ਆਈ ਵੱਡੀ ਖਬਰ, ਟੀਕਾਕਰਨ ਬਾਰੇ ਦਿੱਤਾ ਇਹ ਬਿਆਨ

ਆਈ ਤਾਜ਼ਾ ਵੱਡੀ ਖਬਰ 

ਪੂਰੇ ਵਿਸ਼ਵ ਨੂੰ ਜਿੱਥੇ ਕਾਫੀ ਲੰਮੇ ਸਮੇਂ ਤਕ ਕਰੋਨਾ ਵਰਗੀ ਮਹਾਮਾਰੀ ਦੇ ਨਾਲ ਜੂਝਣਾ ਪਿਆ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਚਲੇ ਗਈ ਹੈ ਅਤੇ ਸਾਰੇ ਦੇਸ਼ਾਂ ਵੱਲੋਂ ਇਸ ਉੱਪਰ ਕਾਬੂ ਪਾਉਣ ਲਈ ਕਾਫੀ ਸਖਤ ਮਿਹਨਤ ਕੀਤੀ ਗਈ ਹੈ। ਜਿੱਥੇ ਕਰੋਨਾ ਵਾਸਤੇ ਕਰੋਨਾ ਟੀਕਾਕਰਣ ਮੁਹਿੰਮ ਦਾ ਆਰੰਭ ਸਾਰੇ ਦੇਸ਼ਾਂ ਵਿੱਚ ਕੀਤਾ ਗਿਆ ਸੀ ਅਤੇ ਇਸ ਉਪਰ ਕਾਫੀ ਹੱਦ ਤੱਕ ਕਾਬੂ ਪਾਇਆ ਜਾਣ ਤੋਂ ਬਾਅਦ ਇਸ ਦੇ ਫਿਰ ਤੋਂ ਨਵੇਂ ਰੂਪ ਵਿਚ ਸਾਹਮਣੇ ਆਉਣ ਦੇ ਚਲਦੇ ਹੋਏ ਫੇਰ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ।

ਮੰਕੀਪਾਕਸ ਦੀ ਬੀਮਾਰੀ ਨੂੰ ਲੈ ਕੇ ਵਿਸ਼ਵ ਸਿਹਤ ਸੰਗਠਨ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਟੀਕਾਕਰਨ ਲਈ ਵੱਡਾ ਬਿਆਨ ਦਿੱਤਾ ਗਿਆ ਹੈ। ਇਸ ਸਮੇਂ ਜਿਥੇ ਕਰੋਨਾ ਤੋਂ ਬਾਅਦ ਮੰਕੀਪਾਕਸ ਦੀ ਬਿਮਾਰੀ ਬਹੁਤ ਸਾਰੇ ਦੇਸ਼ਾਂ ਦੇ ਵਿਚ ਫੈਲ ਚੁੱਕੀ ਹੈ ਅਤੇ ਇਸ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਕਈ ਮੌਤਾਂ ਵੀ ਹੋ ਗਈਆਂ ਹਨ। ਉਥੇ ਹੀ ਕਈ ਦੇਸ਼ਾਂ ਦੇ ਵਿਚ ਗੰਭੀਰ ਰੂਪ ਨੂੰ ਵੇਖਦੇ ਹੋਏ ਹੁਣ ਵਿਸ਼ਵ ਸਿਹਤ ਸੰਗਠਨ ਵੱਲੋਂ ਜਿੱਥੇ ਮੰਕੀਪਾਕਸ ਦੇ ਪ੍ਰਕੋਪ ਨੂੰ ਐਮਰਜੈਂਸੀ ਦੀ ਸਥਿਤੀ ਵਜੋਂ ਵੀ ਸਵੀਕਾਰ ਕੀਤਾ ਗਿਆ ਹੈ ਅਤੇ ਇਸ ਨੂੰ ਘੱਟ ਕਰਨ ਦੀ ਮੰਗ ਨੂੰ ਦੇਖਦੇ ਹੋਏ ਲੋਕਾਂ ਨੂੰ ਸਾਵਧਾਨੀ ਵਰਤਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।

ਜਿੱਥੇ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਹੁਣ ਵੱਡੇ ਪੱਧਰ ਤੇ ਟੀਕਾਕਰਣ ਕੀਤੇ ਜਾਣ ਦੀ ਸਿਫਾਰਸ਼ ਅਜੇ ਤੱਕ ਨਹੀਂ ਕੀਤੀ ਗਈ ਹੈ। ਉੱਥੇ ਹੀ ਇਹ ਵਿਚਾਰ ਕੀਤਾ ਜਾ ਰਿਹਾ ਹੈ ਕਿ ਇਸ ਦੇ ਸੰਪਰਕ ਵਿੱਚ ਆਉਣ ਵਾਲੇ ਕਮਜੋਰ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਸਕਦਾ ਹੈ।

ਇਸ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਅਲੱਗ ਅਲੱਗ ਰਹਿਣ ਵਾਸਤੇ ਵੀ ਸਿਫਾਰਸ਼ਾਂ ਕੀਤੀਆਂ ਗਈਆਂ ਹਨ ਅਤੇ ਆਪਣੀ ਸਾਫ਼-ਸਫ਼ਾਈ ਦਾ ਖਾਸ ਧਿਆਨ ਦਿੱਤੇ ਜਾਣ ਬਾਰੇ ਵੀ ਆਦੇਸ਼ ਲਾਗੂ ਕੀਤੇ ਗਏ ਹਨ। ਕਿਉਂਕਿ ਇਸ ਬਿਮਾਰੀ ਕਾਰਨ ਹੁਣ ਤੱਕ 5100 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਹ ਬਿਮਾਰੀ 51 ਦੇਸ਼ਾਂ ਵਿੱਚ ਫੈਲ ਚੁੱਕੀ ਹੈ।